ਮੋਹਾਲੀ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂਈ ਆਪਣੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੀਤਾ।
ਆਪ ਵੱਲੋਂ ਜਾਰੀ ਨੰਬਰ ਵਿੱਚ ਮਿਲੇ ਫੀਡਬੈਕ ਵਿੱਚ ਭਗਵੰਤ ਮਾਨ ਸਭ ਤੋਂ ਅੱਗੇ ਰਹੇ ਹਨ। ਕੱਲ ਸ਼ਾਮ ਤੱਕ ਕਰੀਬ 22 ਲੱਖ ਲੋਕਾਂ ਨੇ ਆਪਣੇ ਸੁਝਾਅ ਦਿੱਤੇ ਸਨ। ਹਲਾਂਕਿ 13 ਜਨਵਰੀ ਨੂੰ ਕੇਜਰੀਵਾਲ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਉੱਤੇ ਸੀਐੱਮ ਚਿਹਰੇ ਵੱਜੋਂ ਮੋਹਰ ਲਾ ਦਿੱਤੀ ਸੀ ਪਰ ਕੇਜਰੀਵਾਲ ਨੇ ਆਪਣੇ ਪਸੰਦੀਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਨਾਂ ਦੇਣ ਦੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ ‘ਤੇ ਪਾ ਦਿੱਤੀ ਹੈ।
Search Tags:- Marriage certificate, Sonu Sood, Government schemes,