ਹੁਣੇ ਹੁਣੇ ਸੁਖਪਾਲ ਖਹਿਰਾ ਬਾਰੇ ਆਈ ਹਾਈਕੋਰਟ ਦੇ ਫੈਂਸਲੇ ਦੀ ਵੱਡੀ ਖਬਰ

ਹਲਕਾ ਭੁਲੱਥ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।




ਇਸ ਸਬੰਧੀ ਸੁਖਪਾਲ ਖਹਿਰਾ ਦੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿ ਮਾਣਯੋਗ ਹਾਈਕੋਰਟ ਨੇ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਕੁਝ ਦਿਨਾਂ ਤੱਕ ਸੁਣਾ ਦੇਵੇਗੀ। ਮਹਿਤਾਬ ਨੇ ਇਹ ਵੀ ਕਿਹਾ ਕਿ ਸਾਨੂੰ ਆਸ ਹੈ ਕਿ ਬਹੁਤ ਜਲਦ ਸਾਨੂੰ ਇਕ ਚੰਗੀ ਖਬਰ ਮਿਲੇਗੀ।




ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਅਗਲੀ ਸੁਣਵਾਈ 21 ਦਸੰਬਰ ਅਤੇ ਫਿਰ ਬੀਤੇ ਦਿਨ 19 ਜਨਵਰੀ ਨੂੰ ਸੀ।

Leave a Comment

Your email address will not be published. Required fields are marked *

error: Content is protected !!