ਲਓ ਰਾਜੇਵਾਲ ਬਣੂ ਮੁੱਖ ਮੰਤਰੀ, ਇਕੱਠੇ ਹੋਏ ਕਿਸਾਨ, ਚੋਣ ਜਾਬਤੇ ਤੋਂ ਪਹਿਲਾਂ ਵੱਡਾ ਐਲਾਨ

2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦਿਆਂ ਹੀ ਸੰਯੁਕਤ ਸਮਾਜ ਮੋਰਚਾ ਨੇ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸੰਯੁਕਤ ਸਮਾਜ ਮੋਰਚੇ ਦਾ ਹੈੱਡਕੁਆਟਰ ਲੁਧਿਆਣਾ ‘ਚ ਹੋਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸੰਯੁਕਤ ਸਮਾਜ ਮੋਰਚਾ ਨੇ ਮੀਟਿੰਗ ਕਰਕੇ ਤਿੰਨ ਕਮੇਟੀਆਂ ਦਾ ਗਠਨ ਕੀਤਾ ਹੈ। ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਦੀ ਚੋਣ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਪੰਜ ਮੈਂਬਰੀ ਮੈਨੀਫੈਸਟੋ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।


ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦਾ ਮੁੱਖ ਦਫ਼ਤਰ ਲੁਧਿਆਣਾ ‘ਚ ਹੋਵੇਗਾ। ਉਨ੍ਹਾਂ ਕਿਹਾ ਕਿ ਅਗਲੇ 2-3 ਦਿਨਾਂ ‘ਚ ਉਮੀਦਵਾਰਾਂ ਦੀ ਪਹਿਲੀ ਲਿਸਟ ਆ ਜਾਵੇਗੀ। ਇੱਕ ਹਫ਼ਤੇ ਅੰਦਰ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ 117 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਤੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਮਿਲ ਕੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਚੜੂਨੀ ਦੀ ਪਾਰਟੀ ਨਾਲ ਟਿਕਟ ਵੰਡ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਾਜੇਵਾਲ ਨੇ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ।




Leave a Comment

error: Content is protected !!
Exit mobile version