ਪੰਜਾਬ ਵਿੱਚ ਲੱਗ ਗਈ ਇਹ ਪਾਬੰਦੀ 18 ਤੋਂ 20 ਤਰੀਕ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ‘ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਜਾਰੀ ਕੀਤਾ ਹੈ ਅਤੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੱਤੀ ਹੈ। ਇਹ ਵੀ ਦਸ ਦਈਏ ਕਿ ਚੋਣ ਕਮਿਸ਼ਨ ਦਾ ਇਹ ਹੁਕਮ ਪੰਜਾਬ ਨਾਲ ਲੱਗਦੇ ਸੂਬਿਆਂ ਦੀ ਸਰਹੱਦ ‘ਤੇ ਠੇਕੇ ਖੋਲ੍ਹਣ ‘ਤੇ ਵੀ ਲਾਗੂ ਹੋਵੇਗਾ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ। ਇੱਥੇ ਵੀ ਇਸ ਦੌਰਾਨ ਡਰਾਈ ਡੇਅ ਰਹੇਗਾ।
18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਪੰਜਾਬ ‘ਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ ਤੇ ਉਸ ਦਿਨ ਵੀ ਡ੍ਰਾਈ ਡੇਅ ਰਹੇਗਾ। ਚੋਣ ਕਮਿਸ਼ਨ ਵੱਲੋਂ ਨਸ਼ਿਆਂ ਨੂੰ ਫੜਨ ਲਈ ਹਰ ਜ਼ਿਲ੍ਹੇ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੀ ਗੁਆਂਢੀ ਰਾਜਾਂ ਦੀ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਮਦਦ ਨਾਲ ਨਸ਼ੇ ਨੂੰ ਰੋਕਣ ਲਈ ਯਤਨਸ਼ੀਲ ਹੈ।
Read also: Punjab government schemes, Government schemes solar yojna, Government Kisan yojna
Pingback: ਫਰੀਦਕੋਟ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿ ਕਿਹਾ, ਆਪ ਨੇ ਦਿੱਲੀ ਦੀ ਹਰ ਗਲੀ ‘ਚ ਠੇਕੇ ਖੋਲ ਪੰਜਾਬ ਨੂੰ ਨਸ਼ਾ