ਸੋਨੀਆ ਗਾਂਧੀ ਨੇ ਚਰਨਜੀਤ ਚੰਨੀ ਨੂੰ ਫੋਨ ਕਰਕੇ ਦੇ ਦਿੱਤੇ ਵੱਡੇ ਹੁਕਮ

ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਿਲੇ ਦੀ ਸੁਰੱਖਿਆ ’ਚ ਹੋਈ ਕੁਤਾਹੀ ਤੋਂ 24 ਘੰਟਿਆਂ ਬਾਅਦ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਸੋਨੀਆ ਗਾਂਧੀ ਨੇ ਮੁੱਖ ਮੰਤਰੀ ਚੰਨੀ ਤੋਂ ਇਸ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਹੈ।

ਸੋਨੀਆ ਗਾਂਧੀ ਨੇ ਚਰਨਜੀਤ ਚੰਨੀ ਨਾਲ ਗੱਲਬਾਤ ਕੀਤੀ

ਉਨ੍ਹਾਂ ਚੰਨੀ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਸੀ। ਮੁੱਖ ਮੰਤਰੀ ਚੰਨੀ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਪੰਜਾਬ ਸਰਕਾਰ ਪੂਰੇ ਮਾਮਲੇ ਦੀ ਜਾਂਚ ਕਰਵਾ ਰਹੀ ਹੈ।


ਇਸ ਦੇ ਲਈ ਸੇਵਾ-ਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਸੂਬੇ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਦੀ ਜਾਂਚ ਕਮੇਟੀ ਬਣਾਈ ਗਈ ਹੈ। ਕਮੇਟੀ ਨੂੰ 3 ਦਿਨਾਂ ’ਚ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ’ਚ ਜੋ ਵੀ ਜ਼ਿੰਮੇਵਾਰ ਹੋਵੇਗਾ, ਸਰਕਾਰ ਉਸ ਦੇ ਖ਼ਿਲਾਫ਼ ਕਾਰਵਾਈ ਕਰੇਗੀ। ਉਨ੍ਹਾਂ ਮੁੱਖ ਮੰਤਰੀ ਚੰਨੀ ਕਿਹਾ ਕਿ ਇਸ ਮਾਮਲੇ ’ਚ ਜ਼ਿੰਮੇਵਾਰ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰੇ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ।

Leave a Comment

Your email address will not be published. Required fields are marked *

error: Content is protected !!